Punjab
CM ਮਾਨ ਨੇ ਦਿੱਤਾ ਵਿਰੋਧੀਆਂ ਨੂੰ ਕਰਾਰਾ ਜਵਾਬ, ਟਵੀਟ ਕਰਕੇ ਕਿਹਾ ਇਹ ਵੱਡੀ ਗੱਲ

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ।
ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਲੁੱਟਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਦੇ 3 ਕਰੋੜ ਅਮਨ ਪਸੰਦ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਬੁਰੀ ਨਜ਼ਰ ਨਾਲ ਦੇਖਣ ਦੀ ਕਿਸੇ ਦੀ ਹਿੰਮਤ ਨਹੀਂ ਹੈ। ਭਗਵੰਤ ਮਾਨ ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ‘ਤੇ ਵੀ ਵਰ੍ਹਿਆ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
