Punjab
CM ਮਾਨ ਨੇ ਪੰਜਾਬ ਪੁਲਿਸ ਨੂੰ ਦਿੱਤਾ ਤੋਹਫ਼ਾ, ਨਵੀਆਂ ਹਾਈਟੈੱਕ ਗੱਡੀਆਂ ਨੂੰ ਦਿੱਤੀ ਹਰੀ ਝੰਡੀ…

ਚੰਡੀਗੜ੍ਹ 4 ਜੁਲਾਈ 2023: ਪੰਜਾਬ ਪੁਲਿਸ ਦੇ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ। ਅੱਜ ਇੱਥੇ ਭਗਵੰਤ ਮਾਨ ਵੱਲੋਂ 16 ਨਵੀਆਂ ਮਹਿੰਦਰਾ ਬੋਲੈਰੋ ਗੱਡੀਆਂ ਤੇ 56 ਮੋਟਰਸਾਈਕਲਾਂ ਨੂੰ ਯੂਨਿਟ ਦੇ ਕਾਫਲੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਵਾਹਨਾਂ ਨੂੰ ਸੀਐਮ ਮਾਨ ਨੇ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਉਹ ਵਾਰ-ਵਾਰ ਕਹਿੰਦੇ ਹਨ ਕਿ ਪੰਜਾਬ ਪੁਲਿਸ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਤਕਨੀਕ ਪੱਖੋਂ ਦੇਸ਼ ਦੀ ਨੰਬਰ ਇੱਕ ਪੁਲਿਸ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਪੂਰੀ ਤਰ੍ਹਾਂ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਹਰਕਤ ਵਿੱਚ ਹੈ। ਇਸ ਨਾਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਫਰਜ਼ੀ ਟਰੈਵਲ ਏਜੰਟਾਂ ਕਾਰਨ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਪੰਜਾਬੀਆਂ ਨੂੰ ਬਾਹਰ ਜਾਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਪੰਜਾਬੀਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ।