Punjab
CM ਮਾਨ-ਗੁਰਪ੍ਰੀਤ ਕੌਰ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ,ਪਾਰਟੀ ਲਈ ਬੁੱਕ ਕੀਤਾ ਕਲੱਬ

cHANDIGARH 7 JULY 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ ਹੈ। ਇਸ ਦੇ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਖੇ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਮਾਨ ਦੇ ਪਾਲੀਵੁੱਡ ਸਾਥੀਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਇੱਥੇ ਪਹੁੰਚਣਗੇ।
‘ਆਪ’ ਪਾਰਟੀ ਦੀ ਪ੍ਰਮੁੱਖ ਲੀਡਰਸ਼ਿਪ, ਨੇਤਾ ਸੰਜੇ ਸਿੰਘ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹੋਰ ਵੀ ਹਾਜ਼ਰ ਹੋ ਸਕਦੇ ਹਨ। ਚੰਡੀਗੜ੍ਹ ਕਲੱਬ ਵਿਖੇ ਗੀਤ-ਸੰਗੀਤ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਪੂਰੇ ਮਾਨ ਪਰਿਵਾਰ ਅਤੇ ਉਨ੍ਹਾਂ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਦੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਹਾਲਾਂਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਦੂਜੇ ਵਿਆਹ ਨੂੰ ਲੈ ਕੇ ਤਾਅਨੇ ਮਾਰੇ ਹਨ।