Punjab
CM ਮਾਨ ਨੇ ਪੰਜਾਬ ’ਚੋਂ ਬੈਨ ਕੀਤੀ ਝੋਨੇ ਦੀ ਇਹ ਕਿਸਮ, ਕਿਸਾਨਾਂ ਨੂੰ ਦੇਣਗੇ ਸਲਾਹ..
4 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੇ ਅਗਲੇ ਸੀਜ਼ਨ ਵਿਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ (PUSA 44 Paddy Ban) ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੀਆਰ-126 ਝੋਨਾ ਬੀਜਣ ਦੀ ਸਲਾਹ ਦੇਵਾਂਗੇ ਕਿਉਂਕਿ ਉਹ ਪੱਕਣ ਵਿਚ ਸਿਰਫ਼ 92 ਦਿਨ ਹੀ ਲੈਂਦਾ ਹੈ। ਇਸ ਨਾਲ ਦੋ ਮਹੀਨਿਆਂ ਦਾ ਪਾਣੀ ਵੀ ਬਚਦਾ ਹੈ।
ਓਥੇ ਹੀ CM ਮਾਨ ਨੇ ਟਵੀਟ ਕਰਕੇ ਕਿਹਾ ਕਿ ਇਸ ਵਾਰ ਤਾਂ ਅਸੀਂ ਪੂਸਾ-44 ਨੂੰ ਨਾ ਬੀਜਣ ਦੀ ਸਲਾਹ ਦਿੱਤੀ ਸੀ ਇਸ ਲਈ ਇਸਨੂੰ ਮੰਡੀ ’ਚੋਂ ਉਠਾਵਾਂਗੇ…ਪਰ ਆਉਣ ਵਾਲੇ ਝੋਨੇ ਦੇ ਸੀਜਨ ’ਚ ਅਸੀਂ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦੇਵਾਂਗੇ…ਕਿਸਾਨਾਂ ਨੂੰ PR-126 ਝੋਨਾ ਬੀਜਣ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦੀ ਹੈ…ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ ਤੇ ਪੂਸਾ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ…