Punjab
CM ਮਾਨ ਨੇ ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ
CHANDIGARH, 21AUGUST 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ| ਜਿਸ ਵਿੱਚ ਉਹਨਾਂ ਵੱਲੋਂ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ ਗਈ|
ਦੱਸ ਦੇਈਏ ਕਿ ਮੀਟਿੰਗ ‘ਚ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ|
ਓਥੇ ਹੀ ਦੱਸ ਦੇਈਏ ਕਿ CM ਮਾਨ ਦੇ ਵਲੋਂ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ‘ਚ ਆਂਗਨਵਾੜੀ ਵਰਕਰਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ, ਜਿਸ ਬਾਰੇ CM ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ |