Connect with us

Uncategorized

ਆਜ਼ਾਦੀ ਦਿਵਸ ਮੌਕੇ CM ਮਾਨ ਨੇ ਫਿਰੋਜ਼ਪੁਰ ਤੋਂ ਲਹਿਰਾਇਆ ਤਿਰੰਗਾ

Published

on

ਆਜ਼ਾਦੀ ਦਿਵਸ ਮੌਕੇ ਪੰਜਾਬ ਭਰ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਫਿਰੋਜ਼ਪੁਰ ਵਿੱਚ 80ਵੇਂ ਆਜ਼ਾਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਝੰਡਾ ਤਿਰੰਗਾ ਲਹਿਰਾਇਆ।

ਤਿਰੰਗਾ ਲਹਿਰਾਉਣ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ ਪਰੇਡ ਵੀ ਪੇਸ਼ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦੇਸ਼ ਭਗਤੀ ਨਾਲ ਜੁੜੇ ਪ੍ਰੋਗਰਾਮ ਕਰਵਾਏ ਗਏ।

ਸਮਾਗਮ ਦੌਰਾਨ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਜ਼ਾਦੀ ਦਿਵਸ ਦੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਤਰੱਕੀਸ਼ੀਲ ਪੰਜਾਬ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।

ਉੱਥੇ ਹੀ ਆਜ਼ਾਦੀ ਦਿਵਸ ਨੂੰ ਲੈ ਕੇ ਫਿਰੋਜ਼ਪੁਰ ਵਿੱਚ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ। ਸਮਾਗਮ ਵਾਲੀ ਥਾਂ ‘ਤੇ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਗਈ।