Connect with us

Punjab

CM ਮਾਨ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ, ਪੜੋ ਪੂਰੀ ਖ਼ਬਰ

Published

on

Chandigarh 17 july 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸੁਣਾਈ ਹੈ,ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਸਕੂਲ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜਲਦ ਹੀ ਫ੍ਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਓਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ।