Punjab
CM ਮਾਨ ਨੇ ਕਰਤਾ ਵੱਡਾ ਐਲਾਨ, ਹੁਣ ਐਕਸੀਡੈਂਟ ‘ਚ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ‘ਵਾਲੇ ਨੂੰ ਮਿਲਣਗੇ 2 ਹਜ਼ਾਰ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਮੇ ਇਕ ਐਲਾਨ ਕੀਤਾ ਹੈ। ਉਹਨਾਂ ਵੱਲੋ ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਮਰੀਜ਼ ਦੇ ਇਲਾਜ ਦਾ ਸਾਰਾ ਖਰਚ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਤੋਂ ਅੱਗੇ ਲੋਕਾਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਗੱਡੀਆਂ ਤੇ ਮੋਟਰਸਾਈਕਲ ਵਿੱਚ ‘First Aid’ ਦੀ ਕਿੱਟ ਜ਼ਰੂਰ ਰੱਖੋ।