Politics
CM ਮਾਨ ਨੇ ਕੇਂਦਰ ਸਰਕਾਰ ਤੇ ਕੀਤੇ ਤਿੱਖੇ ਹਮਲੇ, ਕਿਹਾ – ਕੇਂਦਰ ਦਿੱਲੀ ਦੇ ਲੋਕਾਂ ਨਾਲ ਕਰ ਰਿਹਾ ਬੇਇਨਸਾਫ਼ੀ

8 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸੀ.ਐਮ. ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਦਿੱਲੀ ਦੇ ਲੋਕਾਂ ਨਾਲ ਬੇਇਨਸਾਫ਼ੀ ਕਰ ਰਿਹਾ ਹੈ। ਇਨ੍ਹਾਂ ਨੇ ਜਲ ਬੋਰਡ ਨੂੰ ਬਰਬਾਦ ਕਰ ਦਿੱਤਾ ਹੈ। ਕੇਜਰੀਵਾਲ ਤੁਹਾਡੀ ਲੜਾਈ ਇਕੱਲੇ ਲੜ ਰਹੇ ਹਨ। ਦਿੱਲੀ ਸਰਕਾਰ ਦੀ ਹਰ ਸਕੀਮ ਨੂੰ ਰੋਕਿਆ ਜਾ ਰਿਹਾ ਹੈ।
ਉੱਥੇ ਹੀ CM ਮਾਨ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ। ‘ਆਪ’ ਸਰਕਾਰ ਪੰਜਾਬ ‘ਚ 13 ਅਤੇ ਲੋਕ ਸਭਾ ਦੀਆਂ 30 ਸੀਟਾਂ ‘ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਹੱਥ ਮਜ਼ਬੂਤ ਕੀਤੇ ਜਾਣ।