Punjab
CM ਮਾਨ ਵੱਲੋਂ ਟਾਟਾ ਗਰੁੱਪ ਦੇ ਵਫ਼ਦ ਨਾਲ ਕੀਤੀ ਮੁਲਾਕਾਤ
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਾਟਾ ਗਰੁੱਪ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਵਿਖੇ ਉਸਾਰੇ ਜਾ ਰਹੇ ਸਟੀਲ ਪਲਾਂਟ ਬਾਰੇ ਚਰਚਾ ਕੀਤੀ ਤੇ ਮੁੱਖ ਮੰਤਰੀ ਨੇ ਟਾਟਾ ਸਮੂਹ ਨੂੰ ਮੋਹਾਲੀ ਵਿਖੇ ਨਿਵੇਸ਼ ਸਮਿਟ ਵਿਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਹੈ।

ਦੱਸ ਦੇਈਏ ਕਿ ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੌਜੂਦ ਸੀ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

