Connect with us

Punjab

CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ, ਕਾਨੂੰਨ ਵਿਵਸਥਾ ਨੂੰ ਲੈ ਕੇ ਹੋਈ ਚਰਚਾ

Published

on

13 ਮਾਰਚ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਲੁਧਿਆਣਾ ਪੁਲਿਸ ਲਾਈਨਜ਼ ਵਿਖੇ ਪੰਜਾਬ ਦੇ ਸੀਨੀਅਰ ਪੁਲਿਸ ਅਫ਼ਸਰਾਂ ਦੇ ਨਾਲ ਮੁਲਾਕਾਤ ਕੀਤੀ ਗਈ | ਜਿਸ ਦੇ ਵਿੱਚ ਉਹਨਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ।

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਲੋਕ ਸਭਾ ਚੋਣਾਂ ਕੁਝ ਸਮੇਂ ਅੰਦਰ ਹੀ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। ਮਾਨ ਨੇ ਪੁਲਿਸ ਨੂੰ ਚੋਣਾਂ ਦੌਰਾਨ ਪੰਜਾਬ ‘ਚ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਨਸ਼ਾ ਤਸਕਰੀ ਨੂੰ ਰੋਕਣ ਦੇ ਵੀ ਹੁਕਮ ਜਾਰੀ ਕੀਤੇ | ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਾ ਮੁਖੀ ਹਾਜ਼ਰ ਸਨ।

ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਸਭਾ ਚੋਣਾਂ ਹਨ। ਇਸ ਦੌਰਾਨ ਬਾਹਰੋਂ ਅਰਧ ਸੈਨਿਕ ਬਲ ਵੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਆਉਣਗੇ। ਪੰਜਾਬ ਵਿੱਚ ਧਾਰਮਿਕ ਸਥਾਨਾਂ ਦੀ ਚੈਕਿੰਗ ਦੌਰਾਨ ਉੱਥੇ ਮਰਿਆਦਾ ਅਨੁਸਾਰ ਕੰਮ ਕੀਤਾ ਜਾਵੇ। ਇਸ ਦੇ ਨਾਲ ਹੀ ਹੁਕਮ ਜਾਰੀ ਕੀਤੇ ਕਿ ਚੋਣਾਂ ਦੌਰਾਨ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਜਾਵੇ। ਪੰਜਾਬ ਵਿੱਚ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਆਦੇਸ਼ ਜਾਰੀ ਕੀਤੇ ਹਨ।