Punjab
CM ਮਾਨ ਆਪਣੇ ਪਰਿਵਾਰ ਨਾਲ ਹੋਲੇ ਮਹੱਲੇ ਦੇ ਪਾਵਨ ਤਿਓਹਾਰ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਹੋਲਾ ਮਹੱਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ‘ਤੇ ਸੰਗਤਾਂ ‘ਚ ਇਸ ਮੌਕੇ ਠਾਠਾਂ ਮਾਰਦਾ ਇਕੱਠ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਦੇਖਿਆ ਜਾ ਸਕਦਾ। ਇਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਮੇਂ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨਾਂ ਦੇ ਨਾਲ ਸਨ।
ਇਸ ਪਾਵਨ ਮੌਕੇ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨਾਂ ਲਿਖਿਆ ਕਿ -‘ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ…