Connect with us

Punjab

ਦਿੱਲੀ ਪਹੁੰਚੇ CM ਮਾਨ, ਦਿੱਲੀ ਪੁਲਿਸ ਨੇ ਕਈ ਆਪ ਆਗੂ ਨੂੰ ਲਿਆ ਹਿਰਾਸਤ ‘ਚ

Published

on

22 ਮਾਰਚ 2204: ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ‘ਚ ਵੀ ਗੁੱਸਾ ਦਿਖਾਈ ਦੇ ਰਿਹਾ ਹੈ। ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪਹੁੰਚੇ ਹਨ। ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ‘ਚ ਆਪ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੰਤਰੀ ਅਮਨ ਅਰੋੜਾ ਦਿੱਲੀ ਪਹੁੰਚੇ ਹਨ, ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।