Connect with us

Punjab

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਸਿੰਗਾਪੁਰ ਟ੍ਰੇਨਿੰਗ ਲਈCM ਮਾਨ ਨੇ ਕੀਤਾ ਰਵਾਨਾ

Published

on

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ  ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਇੱਕ ਬੈਚ ਨੂੰ ਟ੍ਰੇਨਿੰਗ ਲਈ SINGAPORE ਰਵਾਨਾ ਕੀਤਾ ਹੈ।

ਇਹ ਪ੍ਰਿੰਸੀਪਲ ਉੱਥੇ ਵਿਸ਼ਵ-ਪੱਧਰੀ ਸਿੱਖਿਆ ਪ੍ਰਣਾਲੀ ਅਤੇ ਆਧੁਨਿਕ ਸਕੂਲ ਮੈਨੇਜਮੈਂਟ ਬਾਰੇ ਟ੍ਰੇਨਿੰਗ ਹਾਸਲ ਕਰਨਗੇ। ਇਸ ਟ੍ਰੇਨਿੰਗ ਦੌਰਾਨ ਉਹ ਨਵੀਆਂ ਤਕਨੀਕਾਂ ਅਤੇ ਸਿੱਖਿਆ ਦੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਲੈਣਗੇ, ਤਾਂ ਜੋ ਵਾਪਸ ਆ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਉਹਨਾਂ ਨੂੰ ਲਾਗੂ ਕੀਤਾ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਸਤਰ ਉੱਚਾ ਕਰਨਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵੀ ਵਿਸ਼ਵ ਪੱਧਰੀ ਸਿੱਖਿਆ ਮਿਲ ਸਕੇ।

ਉਹਨਾਂ ਇਹ ਵੀ ਕਿਹਾ ਕਿ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਟ੍ਰੇਨਿੰਗ ਨਾਲ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਵੇਂ ਮਾਪਦੰਡ ਸਥਾਪਤ ਕਰਨਗੇਪੰਜਾਬ ਸਰਕਾਰ ਦੇ ਇਸ ਕਦਮ ਨੂੰ ਸਿੱਖਿਆ ਖੇਤਰ ਵਿੱਚ ਇੱਕ ਵੱਡੀ ਪਹਿਲ ਮੰਨਿਆ ਜਾ ਰਿਹਾ ਹੈ।