Connect with us

Punjab

ਸੰਜੀਵ ਅਰੋੜਾ ਦੇ ਘਰ ED ਦੀ ਰੇਡ ‘ਤੇ ਬੋਲੇ CM ਮਾਨ

Published

on

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੜਕੇ -ਤੜਕੇ Enforcement Directorate ਯਾਨੀ ED ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ੀ ‘ਤੇ ਈਡੀ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ।

ED ਦੀ ਛਾਪੇਮਾਰੀ ‘ਤੇ CM ਮਾਨ ਦਾ ਬਿਆਨ

ਅੱਜ ਫ਼ਿਰ ਤੋਂ BJP ਦੀ ED ਸੰਜੀਵ ਅਰੋੜਾ ਦੇ ਘਰ ਆਈ ਹੈ। ਇੱਕ ਸਾਲ ਵਿੱਚ ਇਹ ਤੀਜੀ ਵਾਰ ਉਹਨਾਂ ਦੇ ਘਰ BJP ਦੀ ED ਆਈ ਹੈ ਤੇ ਇੱਕ ਮਹੀਨੇ ‘ਚ ਦੂਜੀ ਵਾਰ। ਫ਼ਿਰ ਵੀ ਕੁਝ ਨਹੀਂ ਮਿਲਿਆ ਉਨ੍ਹਾਂ ਨੂੰ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ED-BJP ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।