Punjab
CM ਮਾਨ ਨੇ ਟਵੀਟ ਕਰ ਕਿਹਾ- ਅੱਜ ਇਤਿਹਾਸਕ ਦਿਨ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਦਰਅਸਲ ਅੱਜ ਸੀ.ਐਮ. ਮਾਨ ਖੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਪਹੁੰਚ ਕੇ ਖਰਾਬ ਹੋਈ ਫਸਲ ਦੀ ਮੁਆਵਜ਼ਾ ਰਾਸ਼ੀ ਵੰਡ ਰਹੇ ਹਨ। ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਟਵੀਟ ਕਰਕੇ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਲਿਖਿਆ, “ਅੱਜ ਦਾ ਦਿਨ ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ..ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਅੱਜ ਤੋਂ 20 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਵੇਗਾ..ਅਬੋਹਰ ਵਿੱਚ ਹੋਏ ਨੁਕਸਾਨ ਦੀ ਰਕਮ ਅੱਜ ਮੈਂ ਨਿੱਜੀ ਤੌਰ ‘ਤੇ ਜਾਰੀ ਕਰਾਂਗਾ। .”…ਖਰਾਬ ਫਸਲ ਅਜੇ ਖੇਤ ‘ਚ ਹੈ, ਪਰ ਮੁਆਵਜ਼ਾ ਖਾਤੇ ‘ਚ ਜਾਣਾ ਸ਼ੁਰੂ ਹੋ ਗਿਆ ਹੈ….”

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਕਿਹਾ ਸੀ ਕਿ ਭਾਰਤ ਸਰਕਾਰ ਵੱਲੋਂ ਨੁਕਸਾਨੀਆਂ ਫਸਲਾਂ ਦੇ ਭਾਅ ਵਿੱਚ ਕੀਤੀ ਕਟੌਤੀ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਹਰ ਗੱਲ ਲਈ ਕੇਂਦਰ ਤੋਂ ਭੀਖ ਨਹੀਂ ਮੰਗਾਂਗੇ।