Connect with us

Punjab

ਸ੍ਰੀ ਅਕਾਲ ਤਖ਼ਤ ਸਾਹਿਬ CM ਮਾਨ ਦੀ ਪੇਸ਼ੀ

Published

on

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ CM ਮਾਨ ਪੇਸ਼ ਹੋਣਗੇ। ਆਪਣੇ ਦਿਤੇ ਬਿਆਨਾਂ ‘ਤੇ ਸਪੱਸ਼ਟੀਕਰਨ ਵੀ ਦੇਣਗੇ।ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ 10.45 ਵਜੇ ਪੇਸ਼ ਹੋਣਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਬਾਰੇ 15 ਜਨਵਰੀ ਨੂੰ ਤਲਬ ਕੀਤਾ ਗਿਆ ਸੀ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਜਾਂਚ ਪ੍ਰਕਿਰਿਆ ਦੀ ਸਿੱਧੀ ਨਿਗਰਾਨੀ ਅਤੇ ਪ੍ਰਸਾਰਣ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਹ ਮੁੱਦਾ ਗੋਲਕ ਨਾਲ ਸਬੰਧਤ ਬਿਆਨਾਂ ਤੋਂ ਬਾਅਦ ਉੱਠਿਆ ਸੀ, ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ਼ ਜਤਾਇਆ ਸੀ।