Punjab
CM ਮਾਨ ਅੱਜ ਰਹਿਣਗੇ ਸੰਗਰੂਰ ਦੌਰੇ ‘ਤੇ, ਧੂਰੀ ‘ਚ ਲੋਕਾਂ ਨਾਲ ਕਰਨਗੇ ਮੁਲਾਕਾਤ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਤੁਰੰਤ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲਈ ਰਵਾਨਾ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਉਹ ਲੋਕ ਮਿਲਨੀ ਪ੍ਰੋਗਰਾਮ ਤਹਿਤ ਧੂਰੀ ਵਿੱਚ ਲੋਕਾਂ ਨੂੰ ਮਿਲਣਗੇ। ‘ਤੇ ਓਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਜਾਵੇਗੀ।
ਸੀਐਮ ਭਗਵੰਤ ਮਾਨ ਇੱਥੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਅਗਲੀ ਰਣਨੀਤੀ ਬਾਰੇ ਵੀ ਚਰਚਾ ਕਰਨਗੇ। ਪਾਰਟੀ ਦੀ ਮਜ਼ਬੂਤੀ ਲਈ ਸਰਕਾਰੀ ਪੱਧਰ ‘ਤੇ ਕਿਸ ਦਿਸ਼ਾ ‘ਚ ਕੰਮ ਕੀਤਾ ਜਾ ਰਿਹਾ ਹੈ ਜਾਂ ਕੀਤਾ ਜਾਣਾ ਚਾਹੀਦਾ ਹੈ ਅਤੇ ਆਮ ਲੋਕਾਂ ਦੀ ਚਿੰਤਾ ਨੂੰ ਲੈ ਕੇ ਚਰਚਾ ਵੀ ਕੀਤੀ ਜਾਵੇਗੀ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਆਪ’ ਹਾਰ ਗਈ ਹੈ
ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਲੋਕ ਸਭਾ ਲਈ ਪਹਿਲੀ ਜ਼ਿਮਨੀ ਚੋਣ ਹੋਈ। ਇਸ ਵਿੱਚ ‘ਆਪ’ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਹਰਾਇਆ ਸੀ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਉਮੀਦਵਾਰ ਨੂੰ 5800 ਵੋਟਾਂ ਦੇ ਫਰਕ ਨਾਲ ਹਰਾਇਆ। ਜ਼ਿਕਰਯੋਗ ਹੈ ਕਿ ਸਾਬਕਾ ਆਈਪੀਐਸ ਸਿਮਰਨਜੀਤ ਸਿੰਘ ਮਾਨ 1999 ਤੋਂ ਸੰਗਰੂਰ ਅਤੇ ਇਸ ਦੇ ਆਸ-ਪਾਸ ਸਿਆਸੀ ਤੌਰ ‘ਤੇ ਸਰਗਰਮ ਹਨ।