Punjab
CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫਾ

20 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਣ ਵਾਲਾ ਹੈ। ਸੀਐਮ ਭਗਵੰਤ ਮਾਨ ਸੈਸ਼ਨ ਤੋਂ ਬਾਅਦ ਅੱਜ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ| ਜਾਣਕਾਰੀ ਮੁਤਾਬਕ ਟਾਟਾ ਦਾ ਇਹ ਸਟੀਲ ਪਲਾਂਟ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ।
ਜਾਣਕਾਰੀ ਮੁਤਾਬਿਕ ਇਹ ਸਟੀਲ ਪਲਾਂਟ ਲੁਧਿਆਣਾ ਵਿੱਚ ਲਗਾਇਆ ਜਾ ਰਿਹਾ ਹੈ। ਸੀਐਮ ਮਾਨ ਲੁਧਿਆਣਾ ਪਹੁੰਚ ਕੇ ਇਸ ਪਲਾਂਟ ਦਾ ਉਦਘਾਟਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਸਟੀਲ ਪਲਾਂਟ ਤੋਂ ਕਈ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਜਾਣਕਾਰੀ ਅਨੁਸਾਰ ਇਹ ਸਟੀਲ ਪਲਾਂਟ 2400 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਜਿਸ ਨਾਲ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਸਟੀਲ ਪਲਾਂਟ ਦੀ ਸਥਾਪਨਾ ਨਾਲ ਪੰਜਾਬ ਦਾ ਨਾਂ ਇਤਿਹਾਸ ਵਿੱਚ ਦਰਜ ਹੋ ਜਾਵੇਗਾ। ਇਸ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਵੀ ਟਵੀਟ ਕਰਕੇ ਦਿੱਤੀ ਹੈ।