Punjab
CM ਮਾਨ ਅੱਜ ਦਿੱਲੀ ਵਿੱਚ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ , ਟਵੀਟ ਕਰਕੇ ਦਿੱਤੀ ਜਾਣਕਾਰੀ
ਭਾਰਤ ਵਿੱਚ 23 ਮਾਰਚ ਨੂੰ ‘ਸ਼ਹੀਦ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1931 ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਮੁਸਕਰਾਉਂਦੇ ਹੋਏ ਫਾਂਸੀ ਨੂੰ ਚੁੰਮਿਆ ਸੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਆਪਣੇ ਐਕਸ ਖਾਤੇ ਤੋਂ ਸੀ.ਐਮ. ਮਾਨ ਨੇ ਲਿਖਿਆ, ਮੈਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ, ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਦੁਨੀਆਂ ਦੇ ਅੰਤ ਤੱਕ ਯਾਦ ਰੱਖਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਅੱਜ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਅੱਜ ਦੇਸ਼ ਭਾਰਤ ਮਾਤਾ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।