Connect with us

Punjab

CM ਮਾਨ 24 ਫਰਵਰੀ ਨੂੰ ਹੋਣਗੇ ਹੁਸ਼ਿਆਰਪੁਰ ਦੌਰੇ ‘ਤੇ

Published

on

22 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਹੁਸ਼ਿਆਰਪੁਰ ਦੌਰੇ ‘ਤੇ ਹੋਣਗੇ। ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਮੁਕੇਰੀਆਂ ਵਿੱਚ ਵਪਾਰੀਆਂ ਨਾਲ ਸੀਐਮ ਦੀ ਮੀਟਿੰਗ ਵੀ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ SSP ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵੀ ਜਾਇਜ਼ਾ ਲਿਆ।