Punjab
ਅੱਜ ਸੰਗਰੂਰ ਜਾਣਗੇ CM ਮਾਨ
PUNJAB FLOOD : ਪੰਜਾਬ ਭਰ ‘ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲਗਾਤਾਰ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦੇ 23 ਜ਼ਿਲ੍ਹੇ ਦੇ 1400 ਪਿੰਡ ਹੜ੍ਹ ਦੀ ਲਪੇਟ ‘ਚ ਹਨ। ਲੋਕਾਂ ਦੇ ਘਰ ਤਬਾਹ ਹੋ ਗਏ ਅਤੇ ਕਈ ਲੋਕਾਂ ਦੀ ਮੌ.ਤ ਹੋ ਗਈ ਹੈ।
ਬੀਤੇ ਦਿਨ ਪੰਜਾਬ ਦੇ ਮੁੱਖ ਭਗਵੰਤ ਮਾਨ ਫ਼ਾਜ਼ਿਲਕਾ ਹੜ੍ਹ ਪੀੜਤਾਂ ਲੋਕਾਂ ਨੂੰ ਮਿਲਣ ਗਏ ਸੀ। ਪੰਜਾਬਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਕੇ ਹੜ੍ਹ ਪੀੜਤਾਂ ਨੀ ਮਿਲਣਗੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਉਹ ਮਕਰੋੜ ਸਾਹਿਬ ਸਮੇਤ ਕਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਹੜ੍ਹ ਨਾਲ ਪੀੜਤ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ।
