Punjab
CM ਮਾਨ ਦੀ ਪ੍ਰਤਾਪ ਬਾਜਵਾ ਨੂੰ ਸਲਾਹ, ਬਜਟ ਸੈਸ਼ਨ ਲੰਬਾ ਹੋਵੇਗਾ ਪਰ ਬੈਠਣਾ ਜਰੂਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਵਾਰ ਬਜਟ ਸੈਸ਼ਨ ਦਾ ਸਮਾਂ ਲੰਬਾ ਹੋਵੇਗਾ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੀ ਗੱਲ ਕਹਿ ਕੇ ਸਦਨ ਤੋਂ ਵਾਕਆਊਟ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ।
ਪੰਜਾਬ ਵਿਧਾਨ ਸਭਾ ‘ਚ ਮੰਗਲਵਾਰ ਨੂੰ ਸ਼ੁਰੂ ਹੋਏ ਵਿਧਾਇਕਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਮੁੱਦਿਆਂ ‘ਤੇ ਆਪਣੇ ਜਾਣੇ-ਪਛਾਣੇ ਅੰਦਾਜ਼ ‘ਚ ਵਿਧਾਇਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਨੂੰ 15 ਦਿਨਾਂ ਲਈ ਰੱਖਣ ਦੀ ਰੱਖੀ ਗਈ ਮੰਗ ‘ਤੇ ਮੁੱਖ ਮੰਤਰੀ ਨੇ ਬਾਜਵਾ ਨੂੰ ਸੰਬੋਧਨ ਕਰਦਿਆਂ ਕਿਹਾ-‘ਬਾਜਵਾ ਸਾਹਿਬ ਤੁਸੀਂ ਇੱਥੇ ਬੈਠੋ।
ਕੇਂਦਰ ਦੇ ਨੁਮਾਇੰਦੇ ਆਪਣੇ ਅਧਿਕਾਰ ਖੇਤਰ ਵਿੱਚ ਰਹਿਣ: ਮਾਨ
ਰਾਜਪਾਲ ਦਾ ਜ਼ਿਕਰ ਕੀਤੇ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਸਰਕਾਰ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੁਆਰਾ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਕੁਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।