Connect with us

Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਪਹਿਲਾਂ CM ਮਾਨ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ

Published

on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪੱਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਸੀਐੱਮ ਮਾਨ ਨੇ ਬਕਾਇਦਾ ਇਹ ਵੀ ਆਖਿਆ ਹੈ ਕਿ ਉਹ 15 ਜਨਵਰੀ ਨੂੰ ਸਬੂਤਾਂ ਸਣੇ ਆਪਣੇ ਬਿਆਨ ਦਾ ਸਪੱਸ਼ਟੀਕਰਨ ਦੇਣਗੇ।

CM ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ- ”ਪੂਰੀ ਦੁਨੀਆ ਵਿਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਉਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ