Connect with us

Politics

CM ਮਾਨ ਦਾ ਵਿਰੋਧੀ ਪਾਰਟੀਆਂ ‘ਤੇ ਵੱਡਾ ਹਮਲਾ, ਪੁੱਛਿਆ ਇਹ ਸਵਾਲ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੂੰ ਸਵਾਲ ਕੀਤਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਕਿਵੇਂ ਚੜ੍ਹ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਨਾ ਤਾਂ ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲ ਬਣੇ ਅਤੇ ਨਾ ਹੀ ਵਿਕਾਸ ਕਾਰਜ ਕਰਵਾਏ ਗਏ। ਅਜਿਹੇ ਵਿੱਚ ਪੰਜਾਬ ਕਿਵੇਂ ਕਰਜ਼ੇ ਵਿੱਚ ਡੁੱਬਿਆ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰਵਾਇਤੀ ਪਾਰਟੀਆਂ ਦੇ ਆਗੂ ਕਰਜ਼ੇ ਮੋੜਨ ਵਿੱਚ ਲੱਗੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਭ੍ਰਿਸ਼ਟ ਵਿਅਕਤੀ ਫੜ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਇਸ ਨਾਲ ਨਿਸ਼ਚਿਤ ਤੌਰ ‘ਤੇ ਭ੍ਰਿਸ਼ਟਾਚਾਰੀਆਂ ਵਿਚ ਡਰ ਦੀ ਭਾਵਨਾ ਪੈਦਾ ਹੋਈ ਹੈ। ਮੁੱਖ ਮੰਤਰੀ ਦੀਆਂ ਇਨ੍ਹਾਂ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਹੋਰ ਤੇਜ਼ ਕਰੇਗੀ। ਦੂਜੇ ਪਾਸੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਿਹਾ ਸੀ ਕਿ ਭ੍ਰਿਸ਼ਟਾਚਾਰ ਵਿੱਚ ਜੋ ਵੀ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਆਪਣੇ ਇਰਾਦੇ ਸਪੱਸ਼ਟ ਕਰ ਚੁੱਕੇ ਹਨ। ਸਰਕਾਰੀ ਹਲਕਿਆਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਵਿਜੀਲੈਂਸ ਬਿਊਰੋ ਦੀ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਤੇਜ਼ ਹੋ ਸਕਦੀ ਹੈ। ਪਹਿਲਾਂ ਹੀ ਪਿਛਲੀ ਸਰਕਾਰ ਦੇ ਕਈ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਵਿਜੀਲੈਂਸ ਬਿਊਰੋ ਨੇ ਕਈ ਮਾਮਲਿਆਂ ਵਿੱਚ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ।