Punjab
7 ਮਸਾਲਿਆਂ ਵਾਲਾ CM ਮਾਨ ਦਾ ਵੱਡਾ ਤੰਜ !
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਨੇ ਪਾਰਟੀ ਛੱਡ ਦਿੱਤੀ ਹੈ, ਜਿਨ੍ਹਾਂ ਵਿੱਚੋਂ ਛੇ ਪੰਜਾਬ ਤੋਂ ਹਨ। ਇਹ ਐਲਾਨ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਇਸ ਤੋਂ ਬਾਅਦ ਉਹ ਭਾਜਪਾ ਦਫ਼ਤਰ ਗਏ, ਜਿੱਥੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਰਾਘਵ ਦੇ ਨਾਲ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
CM ਮਾਨ ਦਾ ਟਵੀਟ
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। ਕਿਹਾ, ਅਦਰਕ, ਲਸਣ, ਜ਼ੀਰਾ, ਮੇਥੀ ਪਾਊਡਰ , ਲਾਲ ਮਿਰਚ , ਕਾਲੀ ਮਿਰਚ ਅਤੇ ਧਨੀਆ ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ ਪਰ ਇਨ੍ਹਾਂ ਦੀ ਆਪਣੀ “ਸਬਜ਼ੀ “ ਨਹੀਂ ਬਣ ਸਕਦੀ..

