Punjab
SYLਦੇ ਮੁੱਦੇ ‘ਚ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ

ਚੰਡੀਗੜ੍ਹ8 ਅਕਤੂਬਰ 2023 : ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ, ਇਸ ਲਈ ਐਸ.ਵਾਈ.ਐਲ. ਨਹਿਰ ਦੀ ਉਸਾਰੀ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ ‘ਤੇ ਪੁਰਾਣੀ ਪ੍ਰੈੱਸ ਕਾਨਫਰੰਸ ਦੀ ਕਲਿੱਪ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਉਹ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਦੇ ਨਜ਼ਰ ਆਏ ਹਨ। ਸੀਐਮ ਮਾਨ ਨੇ ਲਿਖਿਆ ਹੈ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਜਿਹੜੇ ਕਹਿੰਦੇ ਹਨ ਕਿ ਸਰਬ ਪਾਰਟੀ ਮੀਟਿੰਗ ਬੁਲਾਓ, ਉਨ੍ਹਾਂ ਨੇ ਹੀ ਇਹ ਸਾਰੇ ਕੰਡੇ ਬੀਜੇ ਹਨ। ਪੰਜਾਬ ਕੋਲ ਪਾਣੀ ਨਹੀਂ ਹੈ, ਇਸ ਲਈ ਐੱਸ.ਵਾਈ.ਐੱਲ. ਨਹਿਰ ਦੀ ਉਸਾਰੀ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।
ਸਤਲੁਜ-ਯਮੁਨਾ ਲਿੰਕ ਵਿਵਾਦ ਹੈ
ਹਰਿਆਣਾ 1 ਨਵੰਬਰ 1966 ਨੂੰ ਪੰਜਾਬ ਤੋਂ ਵੱਖ ਹੋ ਗਿਆ ਸੀ ਪਰ ਉਸ ਸਮੇਂ ਪਾਣੀ ਦੀ ਕੋਈ ਵੰਡ ਨਹੀਂ ਸੀ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 ਐਮ.ਏ.ਐਫ. ਪਾਣੀ ਦੀ ਵੰਡ ਕੀਤੀ ਗਈ। ਇਸ ਪਾਣੀ ਨੂੰ ਲਿਆਉਣ ਲਈ ਐੱਸ.ਵਾਈ.ਐੱਲ. ਨਹਿਰ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ। ਹਰਿਆਣਾ ਨੇ ਕਈ ਸਾਲ ਪਹਿਲਾਂ ਨਹਿਰ ਦੇ ਆਪਣੇ ਹਿੱਸੇ ਦਾ ਕੰਮ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦੀ ਉਸਾਰੀ ਨਹੀਂ ਕੀਤੀ। ਇਹ ਮੁੱਦਾ ਸੁਪਰੀਮ ਕੋਰਟ ਵਿੱਚ ਕਈ ਵਾਰ ਉਠਾਇਆ ਗਿਆ ਅਤੇ ਹਰ ਵਾਰ ਦੋਵਾਂ ਰਾਜਾਂ ਨੂੰ ਇਸ ਵਿਵਾਦ ਨੂੰ ਜਲਦੀ ਹੱਲ ਕਰਨ ਲਈ ਕਿਹਾ ਗਿਆ।