Punjab
CM ਮਾਨ ਨੇ ਪੇਂਡੂ ਵਿਕਾਸ ਫੰਡ ਲਈ ਗਵਰਨਰ ਨੂੰ ਲਿਖੀ ਚਿੱਠੀ
ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਮੁੱਦੇ ‘ਤੇ ਗਵਰਨਰ ਨੂੰ ਪੱਤਰ ਲਿਖਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਪੱਤਰ ਦੇ ਵਿੱਚ ਆਰਡੀਐਫ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਉਠਾਉਣ ਦੀ ਬੇਨਤੀ ਕੀਤੀ ਗਈ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਕੋਲਪੰਜਾਬ ਦਾ ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐਫ ਬਕਾਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਰਹੇ।