Punjab
CM ਮਾਨ ਦੀ HUL ਅਧਿਕਾਰੀਆਂ ਨਾਲ ਹੋਈ ਮੀਟਿੰਗ,ਹੁਣ ਨਾਭਾ ਪਲਾਂਟ ‘ਚ ਲਿਆ ਜਾਵੇਗਾ ਟਮਾਟਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸੇ ਕੰਪਨੀ ਨੇ ਨਾਭਾ ਵਿੱਚ ਕੈਚੱਪ ਪਲਾਂਟ ਲਾਇਆ ਹੈ, ਜਿਸ ਵਿੱਚ ਨਾਸਿਕ ਤੋਂ ਟਮਾਟਰ ਲਿਆਂਦੇ ਜਾਂਦੇ ਹਨ। ਕੰਪਨੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹੁਣ ਉਨ੍ਹਾਂ ਨੂੰ ਪਲਾਂਟ ਵਿੱਚ ਵਰਤੇ ਜਾਣ ਵਾਲੇ ਟਮਾਟਰ ਪੰਜਾਬ ਵਿੱਚੋਂ ਹੀ ਮਿਲਣਗੇ। ਇਸ ਨਾਲ ਕੰਪਨੀ ਨੂੰ ਭਾੜੇ ‘ਚ ਬੱਚਤ ਹੋਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪੰਜਾਬ ਦੀ ਮਿੱਟੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ। ਇਸ ਫ਼ਸਲ ਤੋਂ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਕਰੀਬ ਇੱਕ ਘੰਟੇ ਤੱਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
ਜੇਕਰ ਮੁੰਬਈ ਦੇ ਕਾਰੋਬਾਰੀ ਪੰਜਾਬ ਵਿੱਚ ਨਿਵੇਸ਼ ਕਰਨ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ ‘ਤੇ ਫੈਲਣ ਦਾ ਮੌਕਾ ਦੇਵੇਗੀ। ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਸਫ਼ਲਤਾ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਏਗਾ।

