Punjab
CM ਮਾਨ ਦਾ ਪੰਜਾਬ ਵਾਸੀਆਂ ਲਈ ਸੰਦੇਸ਼, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ। ਸੋਸ਼ਲ ਮੀਡੀਆ ਰਾਹੀਂ ਲਾਈਵ ਹੋ ਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਫ਼ਰਤ ਫੈਲਾਈ ਜਾ ਰਹੀ ਹੈ, ਜਿਨ੍ਹਾਂ ਨੂੰ ਫੜ ਲਿਆ ਗਿਆ ਹੈ। ਅੰਮ੍ਰਿਤਪਾਲ ਦਾ ਨਾਂ ਲਏ ਬਿਨਾਂ ਸੀ.ਐਮ. ਮਾਨ ਨੇ ਆਪਰੇਸ਼ਨ ਵਿੱਚ ਸਹਿਯੋਗ ਦੇਣ ਵਾਲੇ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੱਥਾਂ ਵਿੱਚ ਹੈ। ਆਮ ਆਦਮੀ ਪਾਰਟੀ ਇੱਕ ਪੱਕੀ ਇਮਾਨਦਾਰ ਪਾਰਟੀ ਹੈ। ਪੰਜਾਬ ਵਿੱਚ ਦੇਸ਼ ਵਿਰੁੱਧ ਸਾਜ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਕਿਉਂਕਿ ਲੋਕਾਂ ਨੇ ਸਾਨੂੰ ਭਾਰੀ ਬਹੁਮਤ ਦੇ ਕੇ ਜ਼ਿੰਮੇਵਾਰੀ ਸੌਂਪੀ ਹੈ। ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪੰਜਾਬੀਆਂ ਨੇ ਕਰਾਰਾ ਜਵਾਬ ਦਿੱਤਾ ਹੈ।