Punjab
AIR STRIKE ‘ਤੇ CM ਮਾਨ ਦਾ ਬਿਆਨ, ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ

OPERATION SINDOOR : ਭਾਰਤ ਨੇ ਪਾਕਸਿਤਾਨ ‘ਤੇ ਅੱਧੀ ਰਾਤ ਨੂੰ ਹਮਲਾ ਕਰ ਦਿੱਤਾ ਜਿਸ ਕਾਰਨ ਪਾਕਿਸਤਾਨੀਆਂ ਨੂੰ ਭਾਜੜਾਂ ਪੈ ਗਈਆਂ। ਤੁਹਾਨੂੰ ਦੱਸ ਦੇਈਏ ਕਿ ਪਹਿਲਗਾਮ ਹਮਲੇ ਦਾ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲੈ ਹੀ ਲਿਆ ਬੀਤੀ ਰਾਤ ਭਾਰਤੀ ਫ਼ੋਜ ਨੇ ਪਾਕਸਿਤਾਨ ‘ਤੇ 24 ਮਿਜ਼ਾਇਲਾ ਨਾਲ ਹਮਲਾ ਕੀਤਾ ਜਿਸ ਨਾਲ ਕਾਫੀ ਨੁਕਸਾਨ ਹੋਇਆ ਅਤੇ ਨਾਲ ਹੀ 30 ਲੋਕਾਂ ਦੀ ਮੌਤ ਹੋ ਗਈ ਅਤੇ ਨਾਲ ਹੀ ਪਾਕਿਸਤਾਨ ਦੇ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਤਬਾਹ ਕੀਤਾ ਗਿਆ।
CM MAAN ਦਾ ਟਵੀਟ
ਇਸ ਏਅਰ ਸਟ੍ਰਾਇਕ ਹਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਬਿਆਨ ਦਿੱਤਾ ਹੈ , ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।