Connect with us

Punjab

ਸਰਕਾਰੀ ਅਧਿਕਾਰੀ ਤੋਂ ਜ਼ਬਰਦਸਤੀ ਪਰਾਲੀ ਸਾੜਨ ਦੇ ਮਾਮਲੇ ‘ਚ CM ਮਾਨ ਦਾ ਟਵੀਟ ਆਇਆ ਸਾਹਮਣੇ

Published

on

ਬਠਿੰਡਾ 4 ਨਵੰਬਰ 2023 : ਬਠਿੰਡਾ ਵਿੱਚ ਕਿਸਾਨਾਂ ਵੱਲੋਂ ਅਜੀਬੋ-ਗਰੀਬ ਹਰਕਤਾਂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਦੀ ਟੀਮ ਪਿੰਡ ਬੁਰਜ ਮਹਿਮਾ ਪਹੁੰਚੀ ਸੀ। ਇਸ ਦੌਰਾਨ ਕਿਸਾਨਾਂ ਨੇ ਇਸ ਦਾ ਵਿਰੋਧ ਕਰਦਿਆਂ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਕਿਹਾ ।

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦਾ ਟਵੀਟ ਵੀ ਸਾਹਮਣੇ ਆਇਆ ਹੈ ,ਸੀ.ਐਮ. ਮਾਨ ਨੇ ਲਿਖਿਆ, “ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ.

ਇਸ ਦੇ ਨਾਲ ਹੀ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਉਹ ਖੁਦ ਘਟਨਾ ਵਾਲੀ ਥਾਂ ‘ਤੇ ਜਾਣਗੇ। ਉਨ੍ਹਾਂ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀਸੀ ਨੇ ਦੱਸਿਆ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ। ਇਹ ਕਿਸਾਨਾਂ ਦੀ ਖੁੱਲ੍ਹੀ ਗੁੰਡਾਗਰਦੀ ਹੈ।