Connect with us

Religion

ਪੰਜਵੇਂ ਪਾਤਸ਼ਾਹੀ ਜੀ ਦੇ ਸ਼ਹੀਦੀ ਦਿਵਸ ਮੌਕੇ CM ਤੇ ਮਨਪ੍ਰੀਤ ਬਾਦਲ ਨੇ ਦਿੱਤੀ ਸ਼ਰਧਾਂਜਲੀ 

Published

on

ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੂਰਬ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾਂਜਲੀ ਦਿੱਤੀ।

ਟਵੀਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ “ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਸੀਂ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ। ਮੇਰੀ ਸਮੁੱਚੀ ਸੰਗਤ ਨੂੰ ਅਪੀਲ ਹੈ ਕਿ ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿੱਚ ਆਪਣੇ ਆਪਣੇ ਘਰਾਂ ਵਿੱਚ ਰਹਿ ਕੇ ਗੁਰਬਾਣੀ ਦਾ ਪਾਠ ਕਰੋ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੋ”।

ਇਸਦੇ ਨਾਲ ਹੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਟਵੀਟ ਕਰਦਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਾਂਜਲੀ ਦਿੱਤੀ।


ਇਨ੍ਹਾ ਨੇ ਟਵੀਟ ਕਰਦਿਆ ਲਿਖਿਆ “ਓਸ ਕੋਲ ਕੋਮਲ ਦਿਲ ਸੀ ਪਰ ਦ੍ਰਿੜ ਇੱਛਾ ਰੱਖਦਾ ਸੀ। ਉਹ ਮਾਫ ਕਰ ਦਿੰਦਾ ਸੀ ਪਰ ਨਿਡਰ ਵੀ ਸੀ”।