Connect with us

National

CM ਪੁਸ਼ਕਰ ਧਾਮੀ ਨੇ ਕਰਤਾ ਐਲਾਨ,ਰਾਜ ਸਰਕਾਰ ਚੁੱਕੇਗੀ ਕ੍ਰਿਕਟਰ ਰਿਸ਼ਭ ਪੰਤ ਦੇ ਇਲਾਜ ਦਾ ਖਰਚਾ

Published

on

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਸ਼ੁੱਕਰਵਾਰ ਸਵੇਰੇ ਉਤਰਾਖੰਡ ਦੇ ਹਰਿਦੁਆਰ ਜ਼ਿਲੇ ਦੇ ਰੁੜਕੀ ‘ਚ ਸੜਕ ਹਾਦਸੇ ‘ਚ ਜ਼ਖਮੀ ਹੋ ਗਏ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵਾਹਨ ਹਾਦਸੇ ਵਿੱਚ ਜ਼ਖ਼ਮੀ ਕ੍ਰਿਕਟਰ ਰਿਸ਼ਭ ਪੰਤ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲੈਂਦਿਆਂ ਕਿਹਾ ਕਿ ਉਸ ਦੇ ਢੁੱਕਵੇਂ ਇਲਾਜ ਲਈ ਹਰ ਸੰਭਵ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਜੇਕਰ ਏਅਰ ਐਂਬੂਲੈਂਸ ਦੀ ਲੋੜ ਪਈ ਤਾਂ ਉਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਹਾਦਸਾ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ। ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਉਸ ਨੂੰ ਜ਼ਖਮੀ ਹਾਲਤ ‘ਚ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਲਿਆਂਦਾ ਜਾ ਰਿਹਾ ਹੈ। ਡਾਕਟਰਾਂ ਮੁਤਾਬਕ ਰਿਸ਼ਭ ਦੇ ਮੱਥੇ ਅਤੇ ਲੱਤ ‘ਤੇ ਸੱਟ ਲੱਗੀ ਹੈ। ਉਸ ਨੂੰ ਰੁੜਕੀ ਤੋਂ ਦੇਹਰਾਦੂਨ ਦੇ ਮੈਕਸ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਉਸ ਦੀ ਪਲਾਸਟਿਕ ਸਰਜਰੀ ਕੀਤੀ ਜਾਵੇਗੀ।