Punjab
CM ਮਾਨ ਪਠਾਨਕੋਟ ‘ਚ ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ, ਸਰਕਾਰੀ ਸਹਾਇਤਾ ਬਾਰੇ ਦੇਣਗੇ ਜਾਣਕਾਰੀ

ਪੰਜਾਬ ਦੀ ਮਾਣਯੋਗ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖੁਦ ਵੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਕਾਰੋਬਾਰੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। CM ਮਾਨ ਅੱਜ ਪਠਾਨਕੋਟ ਦੇ ਵਪਾਰੀਆਂ ਨਾਲ ਕਰਨਗੇ ਮੀਟਿੰਗ ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਵਿੱਚ ਕਾਰੋਬਾਰ ਵਧਾਉਣ ਅਤੇ ਉਦਯੋਗ ਸਥਾਪਤ ਕਰਨ ਸਬੰਧੀ ਸਰਕਾਰੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਸਨਅਤਕਾਰਾਂ ਨੇ ਜਰਮਨੀ ਦੌਰੇ ‘ਤੇ ਨਿਵੇਸ਼ ਦੇ ਫਾਇਦੇ ਦੱਸੇ
ਸਾਲ 2022 ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਰਮਨੀ ਦੇ ਦੌਰੇ ‘ਤੇ ਗਏ ਸਨ। ਉਸ ਦੌਰਾਨ ਉਨ੍ਹਾਂ ਵਪਾਰ ਦੇ ਨਜ਼ਰੀਏ ਤੋਂ ਪੰਜਾਬ ਨੂੰ ਪਸੰਦੀਦਾ ਦੱਸਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਕਈ ਕੰਪਨੀਆਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਨਾਮੀ ਕੰਪਨੀਆਂ ਨਾਲ ਗੱਲਬਾਤ ਕੀਤੀ ਅਤੇ 23-24 ਫਰਵਰੀ 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ ਵਿੱਚ ਸ਼ਾਮਲ ਹੋਣ ਲਈ ਵਿਸ਼ਵ ਦੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ।