Delhi
ਦਿੱਲੀ ‘ਚ PM ਮੋਦੀ ਨੂੰ ਮਿਲਣਗੇ CM ਯੋਗੀ ਆਦਿਤਿਆਨਾਥ
5 ਸਤੰਬਰ 2023: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਯਾਨੀ ਕਿ ਮੰਗਲਵਾਰ (5 ਸਤੰਬਰ) ਨੂੰ ਦਿੱਲੀ ਦਾ ਦੌਰਾ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਯੋਗੀ ਆਦਿਤਿਆਨਾਥ ਪੀਐਮ ਮੋਦੀ ਨੂੰ ਅਯੁੱਧਿਆ ਰਾਮ ਮੰਦਰ ਦੇ ਉਦਘਾਟਨ ਅਤੇ ਪੂਜਾ ਲਈ ਸੱਦਾ ਦੇਣਗੇ।
ਯੋਗੀ ਆਦਿੱਤਿਆਨਾਥ ਬੈਠਕ ਦੌਰਾਨ ਰਾਮ ਮੰਦਰ ਨਾਲ ਜੁੜੇ ਕੁਝ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕਰ ਸਕਦੇ ਹਨ। ਰਾਮ ਮੰਦਰ ਵਿੱਚ ਪਹਿਲੀ ਪੂਜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਕੀਤੀ ਜਾਣੀ ਹੈ। ਰਾਮ ਮੰਦਰ ਦੀ ਉਸਾਰੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਦੱਸ ਦੇਈਏ ਕਿ ਰਾਮ ਮੰਦਰ ਦਾ ਉਦਘਾਟਨ ਅਗਲੇ ਸਾਲ 2024 ‘ਚ ਜਨਵਰੀ ਮਹੀਨੇ ‘ਚ ਹੋਣਾ ਹੈ ਅਤੇ ਇਸ ਦੇ ਲਈ ਵੱਡੇ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ।
ਯੋਗੀ ਆਦਿਤਿਆਨਾਥ-ਪੀਐਮ ਮੋਦੀ ਦੀ ਮੁਲਾਕਾਤ ਅਹਿਮ ਹੈ
ਸਾਲ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋਣ ਲੱਗੀ ਹੈ। ਯੋਗੀ ਆਦਿਤਿਆਨਾਥ ਦੀ ਪੀਐਮ ਮੋਦੀ ਨਾਲ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਦੇ ਮੰਤਰੀ ਏਕੇ ਸ਼ਰਮਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
