Uttarpradesh
CM ਯੋਗੀ ਦੇਣਗੇ ਵੱਡਾ ਤੋਹਫਾ, 3,666 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰੱਖਣਗੇ ਨੀਂਹ ਪੱਥਰ
ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਯੋਗੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਰਾਜਧਾਨੀ ਲਖਨਊ ਤੋਂ 3,666 ਕਰੋੜ ਰੁਪਏ ਦੇ 206 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣਗੇ।
ਇਸ ਮੌਕੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ ਦੇ ਰੱਖਿਆ ਤਕਨਾਲੋਜੀ ਅਤੇ ਟੈਸਟਿੰਗ ਕੇਂਦਰ, ਅਟਲ ਬਿਹਾਰੀ ਵਾਜਪਾਈ ਮੈਡੀਕਲ ਯੂਨੀਵਰਸਿਟੀ ਅਤੇ ਉੱਤਰ ਪ੍ਰਦੇਸ਼ ਸਟੇਟ ਇੰਸਟੀਚਿਊਟ ਆਫ਼ ਫੋਰੈਂਸਿਕ ਸਾਇੰਸਜ਼ ਦਾ ਉਦਘਾਟਨ ਵੀ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ, ਵਿੱਤ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸੁਰੇਸ਼ ਖੰਨਾ, ਕੇਂਦਰੀ ਰਾਜ ਮੰਤਰੀ ਕੌਸ਼ਲ ਕਿਸ਼ੋਰ ਅਤੇ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਮੌਜੂਦ ਰਹਿਣਗੇ।