Connect with us

ENTERTAINMENT

22 ਮਾਰਚ ਨੂੰ ਹੋਵੇਗਾ ਪੰਜਾਬੀ ਮਨੋਰੰਜਨ ਇੰਡਸਟਰੀ ਦਾ ‘CMPA ਐਵਾਰਡ 2025

Published

on

CMPA AWARD 2025 : ਪੰਜਾਬੀ ਮਨੋਰੰਜਨ ਇੰਡਸਟਰੀ ਦਾ ‘ਸਿੰਪਾ ਐਵਾਰਡ 2025’ (ਸਿਨੇ ਮੀਡੀਆ ਪੰਜਾਬੀ ਅਵਾਰਡ) ਆਗਾਮੀ 22 ਮਾਰਚ ਨੂੰ ਸੀ ਜੀ ਸੀ ਕਾਲਜ ਝੰਜੇੜੀ, ਮੋਹਾਲੀ ਵਿਖੇ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬੀ ਇੰਡਸਟਰੀ ਦੀ ਇਹ ਉਹ ਸੁਨਾਹਿਰੀ ਸ਼ਾਮ ਹੋਵੇਗੀ ਹੈ ਜਿੱਥੇ ਦਰਸ਼ਕਾਂ ਦੇ ਭਰਪੂਰ ਮਨੋਰੰਜਨ ਦੇ ਨਾਲ ਨਾਲ ਸੰਗੀਤ ਨੂੰ ਸਮਰਪਿਤ ਵੱਖ ਵੱਖ ਸਖਸ਼ੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਕੇ ਉਨ੍ਹਾਂ ਦੀ ਮਾਣ ਸਨਮਾਨ ਵਿੱਚ ਹੋਰ ਵਾਧਾ ਕੀਤਾ ਜਾਂਦਾ ਹੈ।

ਇੰਟਰਟੇਨਮੈਂਟ ਇੰਡਸਟਰੀ ਦੇ ਇਸ ਸਾਂਝਾ ਉਪਰਾਲੇ ਬਾਰੇ ਗੱਲਬਾਤ ਕਰਦਿਆਂ ਸ ਬੋਬੀ ਸਿੰਘ ਅਤੇ ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਐਵਾਰਡ ਸਮਾਗਮ ਦੌਰਾਨ ਪੰਜਾਬੀ ਇੰਡਸਟਰੀ ਦੇ ਪਰਿਵਾਰ ਦੇ ਰੂਪ ਵਿੱਚ ਇੱਕੋ ਜਗ੍ਹਾ ਇਕੱਠੇ ਕਰਨਾ ਅਤੇ ਉਨ੍ਹਾਂ ਦੇ ਮਨੋਰੰਜਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੀ ਪ੍ਰਫੁੱਲਤਾ ਅਤੇ ਪ੍ਰਸਿੱਧੀ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸਖਸ਼ੀਅਤਾਂ ਜਿਵੇਂ ਕਿ ਐਕਟਰ ਤੇ ਐਕਟਰਸ, ਫਿਲਮ ਨਿਰਮਾਤਾ, ਪ੍ਰੋਡਕਸ਼ਨ ਬੈਨਰ, ਫਿਲਮ ਲੇਖਕ, ਡਾਇਲਾਗ ਲੇਖਕ, ਸੰਗੀਤਕਾਰ, ਫਿਲਮ ਕੈਮਰਾਮੈਨ, ਲਾਈਟਮੈਨ, ਮੈੱਕਅਪ ਆਰਟਿਸਟ, ਡਰੈਸ ਡੀਜਾਈਨਰ, ਸੈਟ ਡਿਜ਼ਾਈਨਰ, ਆਰਟ ਡਾਇਰੈਕਟਰ, ਕਲਾਕਾਰ ਕਾਸਟਿੰਗ, ਐਡੀਟਰ, ਸਪੋਟ ਬੁਆਏ, ਸਕਰੀਨ ਪਲੇਅ, ਨੈਗੇਟਿਵ ਰੋਲ, ਐਕਸ਼ਨ ਡਾਇਰੈਕਟਰ, ਬਾਲ ਕਲਾਕਾਰ ਅਤੇ ਪੁਰਾਣੇ ਕਲਾਕਾਰ ਆਦਿ ਨੂੰ ਵੱਖ ਵੱਖ ਐਵਾਰਡ ਦੇ ਕੇ ਨਿਵਾਜਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਉਨ੍ਹਾਂ ਫਿਲਮੀ ਪੱਤਰਕਾਰਾਂ ਦਾ ਵੀ ਵਿਸ਼ੇਸ਼ ਸਨਮਾਨ ਹੋਵੇਗਾ ਜਿਨ੍ਹਾਂ ਵਲੋਂ ਮੰਨੋਰੰਜ਼ਨ ਜਗਤ ਵਿੱਚ ਫਿਲਮਾਂ ਨੂੰ ਪ੍ਰਮੋਟ ਕਰਨ ਵਿਚ ਵੱਡਾ ਯੋਗਦਾਨ ਰਿਹਾ ਹੈ ਉਨਾਂ ਅੱਗੇ ਕਿਹਾ ਕਿ ਇਸ ਐਵਾਰਡ ਨੂੰ ਲੈ ਕੇ ਤੇਜ਼ੀ ਨਾਲ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੌਕੇ ਪੰਜਾਬੀ ਫਿਲਮ ਇੰਡਸਟਰੀ ਅਤੇ ਸੰਗੀਤਕ ਖੇਤਰ ਦੀਆਂ ਨਾਮੀ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ।