Connect with us

Punjab

ਪੰਜਾਬ ‘ਚ ਵਧੀ ਠੰਢ, ਕਈ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ

Published

on

ਪੰਜਾਬ ਵਿੱਚ ਠੰਢ ਨੇ ਹੁਣ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਜਿਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਠੰਢ ਦੇ ਨਾਲ ਧੁੰਦ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।

ਪੰਜਾਬ ਵਿੱਚ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ 7.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਉੱਧਰ, ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ 19 ਤੋਂ 21 ਨਵੰਬਰ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ।

ਧੁੰਦ ਕਾਰਨ ਸੜਕਾਂ ‘ਤੇ ਵਿਜ਼ੀਬਿਲਟੀ ਘਟਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਫਿਲਹਾਲ ਪੰਜਾਬ ਵਿੱਚ ਠੰਢ ਦਾ ਅਸਰ ਹੋਰ ਵਧਣ ਦੇ ਨਾਲ ਲੋਕਾਂ ਨੂੰ ਸਵੇਰੇ ਅਤੇ ਰਾਤ ਸਮੇਂ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।

2