Connect with us

Punjab

ਪੰਜਾਬ ‘ਚ ਸੀਤ ਲਹਿਰ ਜਾਰੀ

Published

on

27 ਜਨਵਰੀ 2024: ਪੰਜਾਬ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਅਤੇ ਨਵਾਂਸ਼ਹਿਰ (ਐਸਬੀਐਸ ਨਗਰ) ਵੀਰਵਾਰ ਨੂੰ 3.4 ਡਿਗਰੀ ਦੇ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਲਈ ਆਰੇਂਜ ਅਲਰਟ ਅਤੇ ਐਤਵਾਰ ਅਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੇਗੀ। ਇਸ ਨਾਲ ਠੰਡ ਦਾ ਦਿਨ ਰਹੇਗਾ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਵੀਰਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਨੇੜੇ ਰਿਹਾ