Punjab
ਪੰਜਾਬ ਵਿਚ ਠੰਢ ਦਾ ਕਹਿਰ, ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ ਠੰਢ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਅੱਜ ਧੁੰਦ ਦੇ ਨਾਲ ਨਾਲ ਮੀਂਹ ਪਵੇਗਾ। ਪੰਜਾਬ ਦੇ ਕੁੱਝ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਲਗਾਤਾਰ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਧੁੰਦ ਸੜਕੀ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, 21 ਦਸੰਬਰ ਨੂੰ ਸੂਬੇ ਵਿੱਚ ‘ਠੰਡੇ ਦਿਨ’ ਵਜੋਂ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਸੰਘਣੀ ਧੁੰਦ ਅਤੇ ਠੰਢੇ ਦਿਨ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ, 23 ਤੋਂ 27 ਦਸੰਬਰ ਦੇ ਵਿਚਕਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 22 ਦਸੰਬਰ (ਅੱਜ) ਨੂੰ ਸੂਬੇ ਦੇ ਕਈ ਇਲਾਕਿਆਂ ਲਈ ਹਲਕੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਦੌਰਾਨ ਗੱਡੀ ਚਲਾਉਂਦੇ ਸਮੇਂ ਧੁੰਦ ਦੀਆਂ ਲਾਈਟਾਂ ਦੀ ਵਰਤੋਂ ਕਰਨ ਅਤੇ ਠੰਢ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।
