Punjab
ਪੰਜਾਬ ‘ਚ ਦੀਵਾਲੀ ਮਗਰੋਂ ਠੰਡ ਫੜ੍ਹ ਸਕਦੀ ਰਫ਼ਤਾਰ !
CHANDIGARH: ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਜਾਰੀ ਹੈ, ਜਿਸ ਨਾਲ ਪੰਜਾਬ ‘ਚ ਇਨ੍ਹੀ ਦਿਨੀਂ ਸਵੇਰ -ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਬੀਤੇ 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਘੱਟ ਗਿਆ ਹੈ। ਇੱਥੇ ਦੱਸ ਦੇਈਏ ਕਿ ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲਣ ਦੀ ਉਮੀਦ ਹੈ। ਦਿਨ ਦਾ ਤਾਪਮਾਨ ਘਟੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਰਾਤਾਂ ਠੰਢੀਆਂ ਹੋ ਜਾਣਗੀਆਂ, ਜਿਸ ਕਾਰਨ ਲੋਕਾਂ ਨੂੰ ਗਰਮ ਕੱਪੜੇ ਪਾਉਣ ਦੀ ਲੋੜ ਹੋ ਸਕਦੀ ਹੈ।
ਇਸ ਵਿਚਾਲੇ ਹੀ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਵੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਇਸ ਸਾਲ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ।ਮੌਸਮ ਵਿਭਾਗ ਨੇ ਇਸ ਸਾਲ ਜ਼ਿਆਦਾ ਠੰਢ ਪੈਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਸਾਲ ਦੀ ਸਰਦੀ ਬਹੁਤ ਠੰਢੀ ਰਹੇਗੀ। ਧੁੰਦ ਉੱਤਰੀ ਭਾਰਤ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।
ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਜਾਂ ਕਾਫ਼ੀ ਘੱਟ ਰਹਿਣ ਦੀ ਉਮੀਦ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 12-14°C ਅਤੇ ਹੋਰ ਜ਼ਿਲ੍ਹਿਆਂ ਵਿੱਚ 14-16°C ਰਹਿ ਸਕਦਾ ਹੈ, ਜੋ ਕਿ ਆਮ ਜਾਂ ਆਮ ਤੋਂ ਘੱਟ ਰਹੇਗਾ। 17 ਤੋਂ 23 ਅਕਤੂਬਰ ਤੱਕ, ਦੱਖਣ-ਪੱਛਮੀ ਖੇਤਰਾਂ ਵਿਚ ਵੱਧ ਤੋਂ ਵੱਧ ਤਾਪਮਾਨ 32-34°C, ਕੇਂਦਰੀ ਅਤੇ ਦੱਖਣ-ਪੂਰਬੀ ਜ਼ਿਲ੍ਹਿਆਂ ਵਿਚ 30-32°C ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 28-30°C ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵੀ ਆਮ ਜਾਂ ਆਮ ਤੋਂ ਘੱਟ ਰਹੇਗਾ। ਰਾਜ ਭਰ ਵਿੱਚ ਮੌਸਮ ਖੁਸ਼ਕ ਰਹਿਣ ਅਤੇ ਤਾਪਮਾਨ ਵਿੱਚ ਗਿਰਾਵਟ ਦੀ ਉਮੀਦ ਹੈ।
