Connect with us

Punjab

ਆਉਣ ਵਾਲੇ ਦਿਨ੍ਹਾਂ ਦੌਰਾਨ ਹੋਰ ਵਧੇਗੀ ਠੰਡ, ਮੌਸਮ ਵਿਭਾਗ ਦੀ ਚਿਤਾਵਨੀ!

Published

on

ਸਾਲ ਦੇ ਆਖਰੀ ਮਹੀਨੇ ਯਾਨੀ ਦਸੰਬਰ ਦੀ ਸ਼ੁਰੂਆਤ ਠੰਡ ਨਾਲ ਹੁੰਦੀ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਦਸੰਬਰ ਦੇ ਦੂਜੇ-ਤੀਜੇ ਹਫ਼ਤੇ ਤੋਂ ਕੜਾਕੇ ਦੀ ਠੰਢ ਸ਼ੁਰੂ ਹੋ ਚੁੱਕੀ ਹੈ। ਪਰ ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ-ਚੰਡੀਗੜ੍ਹ ‘ਚ ‘ਕੋਲਡ ਡੇਅ’ ਦੇ ਹਾਲਾਤ ਬਣ ਗਏ ਹਨ।

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਅੱਤ ਦੀ ਠੰਡ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਦੀ ਮੰਨੀਏ ਤਾਂ ਅਗਲੇ 2-3 ਦਿਨਾਂ ’ਚ ਸ਼ਹਿਰ ’ਚ ਕੋਲਡ ਡੇਅ ਅਤੇ ਸੀਵੀਅਰ ਕੋਲਡ ਡੇਅ ਦਰਜ ਹੋ ਸਕਦਾ ਹੈ। ਫ਼ਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੇ ਪੂਰੇ ਆਸਾਰ ਹਨ। ਦਿਨ ਅਤੇ ਰਾਤ ਦਾ ਤਾਪਮਾਨ ਘਟੇਗਾ। ਧੁੰਦ ਕਾਰਨ ਵੱਧ ਤੋਂ ਵੱਧ ਤਾਪਮਾਨ ’ਚ ਕਮੀ ਆਵੇਗੀ।

ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਸੀ, ਜਦੋਂ ਕਿ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਸੋਮਵਾਰ ਯਾਨੀ ਕਿ ਅੱਜ ਆਸਮਾਨ ਸਾਫ਼ ਰਹੇਗਾ, ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।