Connect with us

Punjab

ਪੰਜਾਬ ‘ਚ ਵਧੇਗੀ ਠੰਡ, ਬਦਲੇਗਾ ਮੌਸਮ

Published

on

25 ਨਵੰਬਰ 2023: ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। 25 ਨਵੰਬਰ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ ‘ਚ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਧੁੰਦ ਪੈ ਰਹੀ ਹੈ ਪਰ ਬਾਰਿਸ਼ ਤੋਂ ਬਾਅਦ ਧੁੰਦ ਦੇ ਸੰਘਣੇ ਹੋਣ ਦੀ ਸੰਭਾਵਨਾ ਹੈ।