Connect with us

Punjab

ਏਨੀ ਤਾਰੀਕ ਨੂੰ ਪੰਜਾਬ ‘ਚ ਦਸਤਕ ਦੇਵੇਗੀ ਠੰਡ!

Published

on

ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਗੁਰਦਾਸਪੁਰ ’ਚ ਰਾਤ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਸੀ। ਹਾਲਾਂਕਿ ਦਿਨ ਦੇ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ 25 ਅਕਤੂਬਰ ਤੱਕ ਪੰਜਾਬ ’ਚ ਮੌਸਮ ਖ਼ੁਸ਼ਕ ਰਹੇਗਾ, ਪਰ 26 ਅਕਤੂਬਰ ਤੋਂ ਪੰਜਾਬ ’ਚ ਮੌਸਮ ਬਦਲ ਸਕਦਾ ਹੈ। ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਫ਼ੀ ਘੱਟ ਗਈ ਹੈ। ਜਦਕਿ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਰਾਤ ਦੇ ਤਾਪਮਾਨ ‘ਚ ਵੀ ਕਾਫੀ ਬਦਲਾਅ ਆਇਆ ਹੈ। ਫਰੀਦਕੋਟ ਵਿੱਚ ਕੱਲ੍ਹ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਹੇਠਾਂ ਰਿਹਾ।

ਪੰਜਾਬ ਵਿਚ ਹਵਾ ਮੱਧਮ ਸ਼੍ਰੇਣੀ ਵਿੱਚ ਪਹੁੰਚ ਗਈ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰੇਮੀਆਂ ਦੀ ਚਿੰਤਾ ਵਧ ਗਈ ਹੈ। ਸਰਕਾਰੀ ਰਿਪੋਰਟ ਅਨੁਸਾਰ 15 ਸਤੰਬਰ ਤੋਂ 19 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 2,733 ਘਟਨਾਵਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਕੇਸ ਪੰਜਾਬ ਵਿੱਚ ਦਰਜ ਹੋਏ ਹਨ।