India
29 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਕਈ ਵਿਕਾਸ ਕਾਰਜਾ ਦੀ ਸ਼ੁਰੂਆਤ

ਸ੍ਰੀ ਆਨੰਦਪੁਰ ਸਾਹਿਬ, ਚੋਵੇਸ਼ ਲਟਾਵਾ, 4 ਜੂਨ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਲਈ 29 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਕਈ ਪ੍ਰੋਜੈਕਟਾ ਦੀ ਸੁਰੂਆਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਅਤੇ ਸੈਰ ਸਪਾਟਾ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨਜਦੀਕ ਟੱਕ ਲਗਾ ਕੇ ਕੀਤੀ। ਇਸ ਤੋ ਪਹਿਲਾ ਪਾਠੀ ਸਿੰਘ ਨੇ ਇਨ੍ਹਾਂ ਵਿਕਾਸ ਕਾਰਜਾ ਦੀ ਅਰੰਭਤਾ ਲਈ ਅਰਦਾਸ ਕੀਤੀ।
ਇਸ ਮੋਕੇ ਤੇ ਬੋਲਦੇ ਹੋਏ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਜਦੋ ਜਦੋ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਨੂੰ ਵਿਸੇਸ਼ ਤਰਜੀਹ ਦਿੱਤੀ ਹੈ ਜਿਸ ਸਦਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਰੋੜਾ ਰੁਪਏ ਦੇ ਵਿਕਾਸ ਕਾਰਜ ਸੁਰੂ ਹੋ ਗਏ ਹਨ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਹੈਰੀਟੇਜ਼ ਅਤੇ ਟੂਰੀਜਿਮ ਪ੍ਰੋਮੋਸ਼ਨ ਬੋਰਡ ਵਲੋ ਮੁਕੰਮਲ ਕਰਵਾਏ ਜਾਣਗੇ।ਅੱਜ ਜੋ ਸ੍ਰੀ ਅਨੰਦਪੁਰ ਸਾਹਿਬ ਵਿਚ 29 ਕਰੋੜ ਰੁਪਏ ਦੇ ਪ੍ਰੋਜੈਕਟ ਸੁਰੂ ਹੋਏ ਹਨ। ਉਨ੍ਹਾਂ ਵਿਚ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭੋਰਾ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਨੂੰ ਜ਼ੋੜਨ ਵਾਲੀਆ ਸੜਕਾ ਦੀ ਸੁੰਦਰਤਾ ਤੇ 6 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸੇ ਤਰਾਂ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋ ਤਖਤ ਸ੍ਰੀ ਕੇਸਗੜ ਸਾਹਿਬ ਤੱਕ ਦੀ ਸੜਕ ਦੀ ਸੁੰਦਰਤਾ ਲਈ 4.50 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਜਿਹੜੇ ਹੋਰ ਪ੍ਰੋਜੈਕਟ ਸੁਰੂ ਹੋ ਰਹੇ ਹਨ। ਉਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦਾ ਪਾਸਵੇਅ ਵਿਕਸਿਤ ਕਰਨਾ, ਚੀਮਾ ਪਾਰਕ ਦੀ ਸੁੰਦਰਤਾ ਲਈ 5 ਕਰੋੜ ਰੁਪਏ, ਨੈਣਾ ਦੇਵੀ ਰੋਡ ਨੇੜੇ ਐਸ.ਡੀ.ਐਮ ਦਫਤਰ ਅਤੇ ਸਿਵਲ ਹਸਪਤਾਲ ਦੇ ਆਲੇ ਦੁਆਲੇ ਦੀ ਸੁੰਦਰਤਾ ਲਈ 4 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਹੋਰ ਕਿਹਾ ਕਿ ਸੈਰ ਸਪਾਟੇ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸੈਲਾਨੀਆਂ ਅਤੇ ਬਹੁ ਗਿਣਤੀ ਵਿਚ ਇਥੇ ਆਉਣ ਵਾਲੇ ਸ਼ਰਧਾਲੂਆ ਲਈ ਟੂਰਿਸਟ ਫੈਸਲਟੀਏਸ਼ਨ ਸੈਟਰ, ਕੈਫਿਟਏਰੀਆ ਅਤੇ ਪਾਰਕਿੰਗ ਲਈ 6 ਕਰੋੜ ਰੁਪਏ ਦੇ ਪ੍ਰੋਜੈਕਟ ਜਲਦ ਹੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ।ਉਨ੍ਹਾਂ ਹੋਰ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਚ ਪਾਰਕਿੰਗ ਦਾ ਵਿਸਥਾਰ ਕਰਨ ਲਈ 3.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੈਰ ਸਪਾਟਾ ਸ.ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਪ੍ਰੋਜੈਕਟਾ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਜਲਦੀ ਮੁਕੰਮਲ ਕਰਨ ਲਈ ਵੀ ਅਧਿਕਾਰੀਆ ਨੂੰ ਜਿੰਮੇਵਾਰੀ ਸੋਪੀ ਹੈ।
ਇਸ ਮੋਕੇ ਸ.ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇ.ਪੀ ਸਿੰਘ ਵਲੋ ਸ੍ਰੀ ਅਨੰਦਪੁਰ ਸਾਹਿਬ ਗੁਰੂ ਦੀ ਨਗਰੀ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਜਿਹੜੇ ਪ੍ਰੋਜੈਕਟ ਤਿਆਰ ਕਰਵਾਏ ਗਏ ਹਨ ਉਨ੍ਹਾਂ ਨੁੰ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਚ 20 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਭਾਈ ਜੈਤਾ ਜੀ ਦੀ ਯਾਦਗਾਰ ਜਲਦ ਹੀ ਸੰਗਤਾ ਲਈ ਖੋਲੀ ਜਾਵੇਗੀ ਅਤੇ ਇਸ ਹਲਕੇ ਵਿਚ 12 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਤਕਨੀਕੀ ਸਿੱਖਿਆ ਸੰਸਥਾ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ਦਾ ਨੀਹ ਪੱਥਰ ਅਗਲੇ ਮਹੀਨੇ ਸਪੀਕਰ ਰਾਣਾ ਕੇ.ਪੀ ਸਿੰਘ ਦੀ ਹਾਜਰੀ ਵਿਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਅਤੇ ਇਸ ਖੇਤਰ ਵਿਚ ਸੈਰ ਸਪਾਟਾ ਦੀਆ ਸੰਭਾਵਨਾਵਾ ਨੂੰ ਦੇਖਦੇ ਹੋਏ ਇਸ ਖੇਤਰ ਦਾ ਚਹੁੰਮੁੱਖੀ ਵਿਕਾਸ ਕਰਵਾਉਣ ਲਈ ਅਸੀ ਬਚਨਬੱਧ ਹਾਂ।