Connect with us

Sports

‘ਪੜੋ ਪੰਜਾਬ ਪੜਾਓ ਪੰਜਾਬ’ ਪ੍ਰੋਗਰਾਮ ਹੇਠ ‘ਸ਼ੋਅ ਐਂਡ ਟੈੱਲ’ ਥੀਮ ’ਤੇ ਅਧਾਰਿਤ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਸ਼ੁਰੂ

Published

on

punjab school education department

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀ ਦੀ ਅੰਗਰੇਜ਼ੀ ਭਾਸ਼ਾ ਦੀ ਪ੍ਰਤੀਭਾ ਨੂੰ ਉਭਾਰਨ ਲਈ ਸਕੂਲ ਪੱਧਰ ’ਤੇ ‘ਸ਼ੋਅ ਐਂਡ ਟੈੱਲ’ ਥੀਮ ਹੇਠ ਮੁਕਾਬਲੇ ਸ਼ੁਰੂ ਕਰ ਦਿੱਤੇ ਹਨ। ਇਹ ਮੁਕਾਬਲੇ 25 ਮਈ ਤੱਕ ਚੱਲਣਗੇ। ਐੱਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਜਗਤਾਰ ਸਿੰਘ ਕੁਲੜੀਆਂ ਨੇ ਦੱਸਿਆ ਕਿ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਇਹ ਸਕੂਲ ਪੱਧਰੀ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ ਅਤੇ ਇਹ 25 ਮਈ ਤੱਕ ਜਾਰੀ ਰਹਿਣਗੇ। ਕੋਵਿਡ-19 ਮਹਾਂਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਇਹ ਮੁਕਾਬਲੇ ਆਨਲਾਈਨ ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਮਿਆਰ ’ਚ ਸੁਧਾਰ ਲਿਆਉਣ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਭਾਸ਼ਾ ‘ਚ ਨਿਪੁੰਨਤਾ ਪ੍ਰਦਾਨ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ, ਪੜਨ ਅਤੇ ਲਿਖਣ ਦੀ ਪ੍ਰਤੀਭਾ ਨੂੰ ਨਿਖਾਰਿਆ ਜਾ ਰਿਹਾ ਹੈ।

ਛੇਵੀਂ ਜਮਾਤ ਦੇ ਮੁਕਾਬਲ ਅੱਜ 20 ਮਈ ਨੂੰ ਕਰਵਾ ਦਿੱਤੇ ਹਨ ਜਦਕਿ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਅੱਠ ਵੱਖ-ਵੱਖ ਸਿਰਲੇਖਾਂ ਅਧੀਨ ਮੁਕਾਬਲੇ ਕ੍ਰਮਵਾਰ 21 ਤੇ 22 ਮਈ ਨੂੰ ਹੋਣਗੇ। ਇਸੇ ਪ੍ਰਕਾਰ ਨੌਵੀਂ ਤੇ ਗਿਆਰਵੀਂ ਦੇ ਮੁਕਾਬਲੇ 24 ਮਈ ਅਤੇ ਦਸਵੀਂ ਤੇ ਬਾਰਵੀਂ ਜਮਾਤ ਦੇ ਮੁਕਾਬਲੇ 25 ਮਈ ਨੂੰ ਕਰਵਾਏ ਜਾਣਗੇ। ਵਿਭਾਗ ਨੇ ਮੁਕਾਬਲਿਆਂ ਦੌਰਾਨ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਜ਼ਿਲਾ/ਬਲਾਕ ਮੈਂਟਰ ਨੂੰ ਸਬੰਧਿਤ ਅਧਿਆਪਕਾਂ  ਨੂੰ ਸਹਿਯੋਗ ਦੇਣ ਅਤੇ ਆਪਣੇ ਅਧੀਨ ਆਉਂਦੇ ਸਕੂਲਾਂ ਦੀ ਮਾਨੀਟਰਿੰਗ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।

Continue Reading
Click to comment

Leave a Reply

Your email address will not be published. Required fields are marked *