Punjab
ਪਟਿਆਲੇ ਵਿੱਚ ਕੋਰੋਨਾ ਦੇ ਪਾਜ਼ਿਟਿਵ ਮਰੀਜ਼ ਦੀ ਹੋਈ ਪੁਸ਼ਟੀ

ਪਟਿਆਲਾ ਜ਼ਿਲੇ ’ਚ ਘਨੌਰ ਹਲਕੇ ਦੇ ਪਿੰਡ ਰਾਮਪੁਰ ਸ਼ੈਣੀਆਂ ਦੇ 21 ਸਾਲਾ ਨੌਜਵਾਨ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਉਣ ਮਗਰੋਂ ਉਸ ਦੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਕਤ ਨੌਜਵਾਨ ਦੇ ਨੇੜੇ ਰਹਿਣ ਵਾਲੇ 14 ਵਿਅਕਤੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿੰਡ ’ਚ ਦੋ ਐੱਸ.ਐੱਮ. ਓਜ਼ ਦੀ ਅਗਵਾਈ ਹੇਠ ਚਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਨਾਲ ਹੀ ਇਹਨਾਂ ਨੇ ਜਨਤਾ ਨੂੰ ਪ੍ਰੇਸ਼ਾਨ ਨਾ ਹੋਣ ਲਈ ਕਿਹਾ, ਲੋਕਾਂ ਤੋਂ ਦੂਰੀ ਬਣਾਉਣ ਲਈ ਕਿਹਾ ਨਾਲ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਚੱਲੋ।