Connect with us

Punjab

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

Published

on

Vijay-inder Singla

ਚੰਡੀਗੜ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ।

ਸ੍ਰੀ ਸਿੰਗਲਾ ਨੇ ਇਸ ਮੌਕੇ ਵਿਦਿਆਰਥੀਆਂ, ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ। ਉਨਾਂ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਉਂਦੇ ਹਨ।

ਉਨਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਸੱਚਾਈ, ਦਿਆਨਤਦਾਰੀ, ਅਖੰਡਤਾ, ਸਮਰਪਣ ਅਤੇ ਉਚ ਆਚਰਣ ਦੇ ਗੁਣ ਪੈਦਾ ਕਰਨ ਲਈ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।