Connect with us

Punjab

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ‘ਚ ਸੰਗਤਾਂ ਫਤਹਿਗਡ਼੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਰਨਗੀਆਂ ਸ਼ਮੂਲੀਅਤ : ਜਥੇਦਾਰ ਚੀਮਾ

Published

on

ਫਤਿਹਗੜ੍ਹ ਸਾਹਿਬ, ( )

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਸਬੰਧੀ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮ 26 ਅਤੇ 27 ਅਕਤੂਬਰ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰੀਆ ਨੇ ਫਤਿਹਗਡ਼੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਬੱਸਾਂ ਰਾਹੀਂ ਫਤਹਿਗਡ਼੍ਹ ਸਾਹਿਬ ਤੋਂ ਰਵਾਨਾ ਹੋਣਗੀਆਂ ।

ਜਥੇਦਾਰ ਚੀਮਾ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 27 ਅਕਤੂਬਰ ਦੇ ਮੁੱਖ ਸ਼ਤਾਬਦੀ ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵੱਖ-ਵੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਮੁਖੀ ਅਤੇ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸਬੰਧੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜੋ ਉਸ ਸਮੇਂ ਦੇ ਹਾਲਾਤਾਂ ਨੂੰ ਤਸਵੀਰਾਂ ਰਾਹੀਂ ਬਿਆਨ ਕਰੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਬਸ ਵਿਚ ਪ੍ਰਦਰਸ਼ਤ ਕੀਤੇ ਗਏ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਵੀ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤਾਂ ਦਰਸ਼ਨ ਕਰ ਸਕਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਸਾਬਕਾ ਵਾਈਸ ਚੇਅਰਮੈਨ ਸਵਰਨ ਸਿੰਘ ਗੋਪਾਲੋਂ , ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਸੁਖਜੀਤ ਸਿੰਘ ਨੀਟਾ, ਸਿਮਰਜੀਤ ਸਿੰਘ ਅਤੇ ਹੋਰ ਬੰਤੀ ਵੀ ਹਾਜ਼ਰ ਸਨ ।